Thursday, 19 September 2013

ਗੋਲਮਾਲ--ਗੋਲਮਾਲ--

----ਸਮਾਜਿਕ ਸੁਰੱਖਿਆ ਵਿਭਾਗ ਦੀ ਅਣਗਿਹਲੀ ------
-ਹਜ਼ਾਰਾਂ ਲੋਕ ਲੈਂਦੇ ਰਹੇ ਗਲਤ ਢੰਗ ਨਾਲ ਪੈਨਸ਼ਨ
19806 ਲੋਕਾਂ ਦਾ ਕੋਈ ਥਹੁ ਟਿਕਾਣਾ ਨਹੀਂ
ਚੰਡੀਗੜ•/19 ਸਤੰਬਰ/ ਜੈ ਸਿੰਘ ਛਿੱਬਰ
Êਪੰਜਾਬ ਸਰਕਾਰ ਦੇ  ਸਾਮਾਜਿਕ ਸੁਰਖਿਆ ਵਿਭਾਗ ਵਲੋਂ ਨਿਯਮਾਂ ਅਤੇ ਸ਼ਰਤਾਂ ਨਾ ਪੂਰੀਆਂ ਕਰਨੇ ਵਾਲੇ ਲੋਕਾਂ ਨੂੰ ਵੱਖ ਵੱਖ ਸਕੀਮਾਂ ਤਹਿਤ ਪੈਨਸਨ ਅਦਾ ਕਰਨੇ ਦਾ ਮਾਮਲਾ ਪ੍ਰਕਾਸ਼ ਵਿੱਚ ਆਇਆ ਹੈ। ਪੰਜਾਬ ਦੇ ਵੱਖ ਵੱਖ ਜ਼ਿਲਿ•ਆਂ ਵਿੱਚ ਗਲਤ ਢੰਗ ਨਾਲ ਪੈਨਸ਼ਨ ਲੈਣ ਵਾਲਿਆਂ ਦੀ ਗਿਣਤੀ ਸੱਠ ਹਜ਼ਾਰ ਤੋਂ ਅਧਿਕ ਹੈ। ਹਾਲਾਂਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਤਿੰਨ ਮਹੀਨਿਆਂ ਦੇ ਅੰਦਰ ਅੰਦਰ ਰਿਕਵਰੀ ਕਰਨ ਦੇ ਆਦੇਸ਼ ਤੋਂ ਬਾਦ ਸਾਮਾਜਿਕ ਸੁਰਖਿਆ ਵਿਭਾਗ ਨੇ ਅਜਿਹੇ ਲੋਕਾਂ ਦੀ ਸਨਾਖਤ ਕਰਕੇ ਰਿਕਵਰੀ ਦੇ ਨੋਟਿਸ ਸੰਬੰਧਿਤ ਪੈਨਸਰਾਂ ਨੂੰ ਜਾਰੀ ਕਰ ਦਿੱਤੇ ਹਨ। ਪਰ ਸਵਾਲ ਪੈਦਾ ਹੁੰਦਾ ਹੈ ਕਿ ਅਧਿਕਾਰੀਆਂ ,ਕਰਮਚਾਰੀਆਂ ਨੇ ਪੈਨਸ਼ਨ ਲਗਾਉਣ ਤੋਂ ਪਹਿਲਾਂ ਕਾਗਜੀ ਕਾਰਵਾਈ ਨੂੰ ਚੈਕ ਕਿਉਂ ਨਹੀਂ ਕੀਤਾ। ਸੂਤਰ ਦੱਸਦੇ ਹਨ ਕਿ ਗਲਤ ਢੰਗ ਨਾਲ ਪੈਨਸ਼ਨ ਲਗਾਉਣ ਦੇ ਮਾਮਲੇ ਵਿੱਚ ਇਕੱਲੇ ਪੈਨਸ਼ਨ ਵਿਭਾਗ ਦੇ ਮੁਲਾਜ਼ਮ ,ਅਧਿਕਾਰੀ ਹੀ ਦੋਸ਼ੀ ਨਹੀਂ ਹੈ ਬਲਕਿ ਸਿਹਤ ਵਿਭਾਗ ਦੇ ਡਾਕਟਰ ਅਤੇ ਸਬੰਧਿਤ ਪਿੰਡਾ ਦੇ ਪੰਚਾਇਤਾਂ ਦੇ ਨੁਮਾਇੰਦੇ ਵੀ ਜੁੰਮੇਵਾਰ ਦੱਸੇ ਜਾਂਦੇ ਹਨ,ਜਿਹਨਾਂ ਦੀ ਸਿਫਾਰਸ਼ ਨਾਲ ਸਾਮਾਜਿਕ ਸੁਰਖਿਆ ਵਿਭਾਗ ਨੇ ਫਾਈਲਾਂ 'ਤੇ ਸਹੀ ਪਾਈ ਹੈ। ਸੂਤਰ ਦੱਸਦੇ ਹਨ ਕਿ ਜਾਂਚ ਦੌਰਾਨ ਜੋ ਤੱਥ ਸਾਹਮਣੇ ਆਏ ਹਨ ,ਉਹਨਾਂ ਵਿੱਚ ਜ਼ਿਆਦਾਤਰ ਮਾਮਲੇ ਬੁਢਾਪਾ ਪੈਨਸ਼ਨ ਨਾਲ ਜੁੜੇ ਹੋਏ ਹਨ,ਪੈਨਸ਼ਨਰਾਂ ਨੇ ਆਪਣੀ ਉਮਰ ਵੱਧ ਦੱਸਕੇ ਇਸ ਸਕੀਮ ਦਾ ਲਾਭ ਉਠਾਇਆ ਹੈ। ਇਸੀ ਤਰ•ਾਂ ਵਿਧਵਾ ਤੇ ਅੰਗਹੀਣ ਸਕੀਮ ਤਹਿਤ ਪੈਨਸ਼ਨ ਪ੍ਰਾਪਤ ਕਰਨ ਵਾਲਿਆਂ ਵਲੋਂ ਵੀ ਗਲਤ ਢੰਗ ਨਾਲ ਦਸਤਾਵੇਜ ਪੇਸ਼ ਕਰਕੇ ਸਰਕਾਰ ਦੀ ਸਕੀਮ ਦਾ ਲਾਭ ਉਠਾਇਆ ਹੈ।
ਸੂਤਰ ਦੱਸਦੇ ਹਨ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸਿਵਲ ਰਿੱਟ ਪਟੀਸ਼ਨ 13209-2011 ਤੇ ਸੁਣਵਾਈ ਕਰਦਿਆ 29 ਅਗਸਤ 2012 ਨੂੰ ਇਸ ਮਾਮਲੇ ਵਿੱਚ ਰਿਪੋਰਟ ਪੇਸ਼ ਕਰਨ ਦੇ ਆਦੇਸ਼ ਦਿੱਤੇ ਹਨ। ਪਰ ਵਿਭਾਗ ਵਲੋਂ ਹੁਣ ਤੱਕ ਕੋਈ ਵੀ ਰਿਕਵਰੀ ਨਹੀਂ ਕੀਤੀ ਜਾ ਸਕੀ। ਸੂਤਰ ਦੱਸਦੇ ਹਨ ਕਿ ਦੁਬਾਰਾ ਹਾਈਕੋਰਟ ਨੇ ਸਰਕਾਰ ਨੂੰ ਤਿੰਨ ਮਹੀਨਿਆਂ ਵਿੱਚ ਰਿਕਵਰੀ ਬਾਰੇ ਰਿਪੋਰਟ ਪੇਸ਼ ਕਰਨ ਦੇ ਆਦੇਸ਼ ਦਿੱਤੇ ਹਨ । ਹਾਈਕੋਰਟ ਦੇ ਆਦੇਸ਼ ਨਾਲ ਵਿਭਾਗ ਦੇ ਅਧਿਕਾਰੀਆਂ ਨੂੰ ਹੱਥਾ ਪੈਰਾਂ ਦੀ ਪੈ ਗਈ ਹੈ ਅਤੇ ਵਿਭਾਗ ਦੇ ਅਧਿਕਾਰੀਆਂ ਨੇ ਪੈਨਸ਼ਨਰਾਂ ਨੂੰ ਪ੍ਰਾਪਤ ਕੀਤੀ ਪੈਨਸ਼ਨ ਜਮ•ਾ ਕਰਵਾਉਣ ਦੇ ਨੋਟਿਸ਼ ਜਾਰੀ ਕਰ ਦਿੱਤੇ ਹਨ।
ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਗਲਤ ਢੰਗ ਨਾਲ ਪੈਨਸ਼ਨ ਲੈਣ ਵਾਲੇ 51620 ਲੋਕਾਂ ਦੀ ਪਹਿਚਾਣ ਹੋ ਚੁੱਕੀ ਹੈ ਜਦੋਂ ਕਿ 19806 ਲੋਕਾਂ ਦੀ ਕੋਈ ਪਹਿਚਾਣ ਤੱਕ ਨਹੀਂ ਹੋ ਸਕੀ। ਅੰਕੜਿ•ਆਂ ਮੁਤਾਬਿਕ ਗਲਤ ਢੰਗ ਨਾਲ ਪੈਨਸ਼ਨ ਲੈਣ ਵਾਲਿਆਂ ਦੀ ਗਿਣਤੀ ਸੱਭ ਤੋਂ ਵੱਧ 16245 ਗੁਰਦਾਸਪੁਰ ਜਿਲੇ ਵਿੱਚ ਹੈ। ਰਿਪੋਰਟ ਮੁਤਾਬਿਕ ਅੰਮ੍ਰਿਤਸਰ 'ਚ 5405,ਬਰਨਾਲਾ 779,ਬਠਿੰਡਾ3128,ਫਰੀਦਕੋਟ 394,ਫਤਿਹਗੜ• ਸਾਹਿਬ 1712,ਫਿਰੋਜਪੁਰ 1210,ਹੁਸ਼ਿਆਰਪੁਰ 3499,ਜਲੰਧਰ 2034,ਕਪੂਰਥਲਾ 326,ਮਾਨਸਾ 1186,ਮੋਗਾ 922,ਮੁਕਤਸਰ 4508,ਪਟਿਆਲਾ 1372,ਰੂਪਨਗਰ 400,ਸੰਗਰੂਰ 4037,ਮੋਹਾਲੀ 353,ਨਵਾਂਸ਼ਹਿਰ 1083 ਅਤੇ ਤਰਨ ਤਾਰਨ ਵਿਖੇ 2722 ਲੋਕਾਂ ਦੀ ਪਹਿਚਾਣ ਕੀਤੀ ਗਈ ਹੈ ਜਿਹੜ•ੇ ਗਲਤ ਢੰਗ ਨਾਲ ਪੈਨਸ਼ਨ ਪ੍ਰਾਪਤ ਕਰਦੇ ਰਹੇ ਹਨ। ਇਸੀ ਤਰ•ਾਂ 19806 ਅਜਿਹੇ ਲੋਕ ਹਨ ,ਜਿਹੜੇ ਪੈਨਸ਼ਨ ਲੈਂਦੇ ਰਹੇ ਹਨ ਅਤੇ ਹੁਣ ਕੋਈ ਥਹੁ ਟਿਕਾਣਾ ਲੱਭ ਹੀ ਨਹੀਂ ਰਿਹਾ। ਇਹਨਾਂ ਵਿੱਚ ਸੱਭ ਤੋਂ ਵੱਧ ਸੰਖਿਆ ਅੰਮ੍ਰਿਤਸਰ ਜ਼ਿਲ•ੇ ਵਿੱਚ 3643 ਹੈ।

No comments:

Post a Comment