-----ਚੌਥਾ ਵਿਸ਼ਵ ਕਬੱਡੀ ਕੱਪ---
ਚੰਡੀਗੜ੍ਹ /ਜੈ ਸਿੰਘ ਛਿੱਬਰ
ਪੰਜਾਬੀਆਂ ਦੀ ਹਰਮਨ ਪਿਆਰੀ ਖੇਡ ਕਬੱਡੀ ਨੂੰ ਪੰਜਾਬੀਆਂ ਵਲੋਂ ਮਿਲੇ ਭਰਵੇਂ ਹੁੰਗਾਰੇ ਤੋਂ ਉਤਸ਼ਾਹਿਤ ਹੋਈ ਪੰਜਾਬ ਸਰਕਾਰ ਨੇ ਇਸ ਸਾਲ ਫਿਰ ਚੌਥਾ ਵਿਸ਼ਵ ਕਬੱਡੀ ਕੱਪ ਕਰਵਾਉਣ ਦਾ ਫੈਸਲਾ ਕੀਤਾ ਹੈ। ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ 30 ਨਵੰਬਰ ਤੋਂ 14 ਦਸੰਬਰ ਤੱਕ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਖੇ ਕਬੱਡੀ ਮੈਚ ਕਰਵਾਉਣ ਨੂੰ ਮੰਜੂਰੀ ਦੇ ਦਿੱਤੀ ਹੈ।
ਅੱਜ ਇੱਥੇ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਬਾਦਲ ਨੇ ਕਿਹਾ ਕਿ ਚੌਥੇ ਵਿਸ਼ਵ ਕਬੱਡੀ ਕੱਪ ਦੇ ਸੋਧੇ ਪ੍ਰੋਗਰਾਮ ਸਬੰਧੀ ਸੱਦਾ ਪੱਤਰ ਵਿਸ਼ਵ ਦੀਆਂ ਵੱਖ-ਵੱਖ ਟੀਮਾਂ ਨੂੰ ਭੇਜ ਦਿੱਤੇ ਗਏ ਹਨ। ਕਬੱਡੀ ਕੱਪ ਦਾ ਉਦਘਾਟਨੀ ਸਮਾਰੋਹ ਬਠਿੰਡਾ ਦੇ ਸਪੋਰਟਸ ਸਟੇਡੀਅਮ ਵਿਖੇ ਜਦਕਿ ਸਮਾਪਤੀ ਸਮਾਰੋਹ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਹੋਵੇਗਾ। ਉਨ੍ਹਾਂ ਨਾਲ ਹੀ ਕਿਹਾ ਕਿ ਇਸ ਕੱਪ ਵਿਚ ਸ਼ਿਰਕਤ ਲਈ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਸੁਜਾਤ ਹੁਸੈਨ ਤੇ ਪਾਕਿਸਤਾਨ ਕਬੱਡੀ ਫੈਡਰੇਸ਼ਨ ਦੇ ਪ੍ਰਧਾਨ ਵਲੋਂ ਹਾਮੀ ਭਰ ਦਿੱਤੀ ਗਈ ਹੈ।
ਕਬੱਡੀ ਕੱਪ ਦੌਰਾਨ ਮਰਦਾਂ ਦੇ ਵਰਗ ਵਿਚ 12 ਜਦਕਿ ਔਰਤ ਵਰਗ ਵਿਚ 8 ਟੀਮÎਾਂ ਭਾਗ ਲੈਣਗੀਆਂ। ਸ. ਬਾਦਲ ਨੇ ਕਿਹਾ ਕਿ ਕਬੱਡੀ ਕੱਪ ਲਈ ਕੁੱਲ 20 ਕਰੋੜ ਰੁਪੈ ਦੇ ਬਜਟ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ ਅਤੇ ਇਸਦਾ ਸਿੱਧਾ ਪ੍ਰਸਾਰਣ ਸਾਰੇ ਦੇਸ਼ ਤੋਂ ਇਲਾਵਾ ਇੰਗਲੈਂਡ, ਅਮਰੀਕਾ ਤੇ ਕੈਨੇਡਾ ਵਿਚ ਵੀ ਕੀਤਾ ਜਾਵੇਗਾ। ਮਰਦ ਵਰਗ ਵਿਚ ਭਾਰਤ, ਅਰਜਨਟੀਨਾ, ਅਮਰੀਕਾ, ਇੰਗਲੈਂਡ, ਕੈਨੇਡਾ. ਪਾਕਿਸਤਾਨ, ਸਿਉਰਾ ਲਿਓਨ, ਈਰਾਨ, ਡੈਨਮਾਰਕ, ਕੀਨੀਆ, ਸਕਾਟਲੈਂਡ, ਤੇ ਸਪੇਨ ਸ਼ਾਮਿਲ ਹਨ। ਔਰਤ ਵਰਗ ਵਿਚ ਭਾਰਤ, ਅਮਰੀਕਾ, ਇੰਗਲੈਂਡ,ਡੈਨਮਾਰਕ,ਈਰਾਨ, ਮੈਕਸੀਕੋ, ਕੀਨੀਆ ਤੇ ਪਾਕਿਸਤਾਨ ਦੀਆਂ ਟੀਮਾਂ ਭਾਗ ਲੈਣਗੀਆਂ।
ਟੂਰਨਾਮੈਂਟ ਦੇ ਲੀਗ ਮੈਚ 13 ਸਟੇਡੀਅਮਾਂ ਵਿਚ ਖੇਡੇ ਜਾਣਗੇ ਜਿਨ੍ਹਾਂ ਵਿਚ ਆਊਟਡੋਰ ਸਟੇਡੀਅਮ ਹੁਸ਼ਿਆਰਪੁਰ, ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ, ਸਪੋਰਟਸ ਸਟੇਡੀਅਮ ਬਾਦਲ (ਮੁਕਤਸਰ), ਵਾਰ ਹੀਰੋਜ਼ ਸਟੇਡੀਅਮ ਸੰਗਰੂਰ, ਨਹਿਰੂ ਸਟੇਡੀਅਮ ਰੋਪੜ, ਸਪੋਰਟਸ ਸਟੇਡੀਅਮ ਚੋਹਲਾ ਸਾਹਿਬ, ਸਪੋਰਟਸ ਸਟੇਡੀਅਮ ਜਲਾਲਾਬਾਦ, ਸਰਕਾਰੀ ਕਾਲਜ ਗੁਰਦਾਸਪੁਰ, ਐਨ. ਐਮ ਕਾਲਜ ਮਾਨਸਾ ਤੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਜਲੰਧਰ ਸ਼ਾਮਿਲ ਹਨ।
ਸ. ਬਾਦਲ ਨੇ ਕਿਹਾ ਕਿ ਕਬੱਡੀ ਕੱਪ ਨੂੰ ਨਸ਼ਾ ਮੁਕਤ ਕਰਵਾਉਣ ਲਈ ਖਿਡਾਰੀਆਂ ਦੇ ਸੈਂਪਲ ਲੈਣ ਦੀ ਜਿੰਮੇਵਾਰੀ ਨਾਡਾ ਨੂੰ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਟੂਰਨਾਮੈਂਟ ਤੋਂ ਪਹਿਲਾਂ ਖਿਡਾਰੀਆਂ ਦੇ ਖੂਨ ਦੇ ਨਮੂਨੇ Ñਇਕੱਤਰ ਕੀਤੇ ਜਾਣਗੇ ਜਦਕਿ ਇਨ੍ਹਾਂ ਦੇ ਟੈਸਟ ਵਾਡਾ ਵਲੋਂ ਅਧਿਕਾਰਤ ਕੀਤੀਆਂ ਲੈਬਾਰਟਰੀਆਂ ਦੁਆਰਾ ਹੀ ਕੀਤੇ ਜਾਣਗੇ। ਉਨ੍ਹ੍ਹਾਂ ਨਾਲ ਹੀ ਸਪੱਸ਼ਟ ਕੀਤਾ ਕਿ ਡੋਪਿੰਗ ਦਾ ਦੋਸ਼ੀ ਪਾਏ ਗਏ ਖਿਡਾਰੀ 'ਤੇ 2 ਸਾਲ ਦੀ ਪਾਬੰਦੀ ਲਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਟੂਰਨਾਮੈਂਟ ਨੂੰ ਨਿਰਧਾਰਿਤ ਮਾਪਦੰਡਾਂ ਤੇ ਨਿਯਮਾਂ ਦੇ ਇੰਨ ਬਿੰਨ ਕਰਵਾਉਣ ਲਈ ਹਾਈਕੋਰਟ ਦੇ ਸੇਵਾ ਮੁਕਤ ਜੱਜ ਦੀ ਚੇਅਰਮੈਨੀ ਹੇਠ ਇਕ ਕਮੇਟੀ ਵਲੋਂ ਨਿਗਰਾਨੀ ਕੀਤੀ ਜਾਵੇਗੀ। ਉਨ੍ਹਾਂ ਨਾਲ ਹੀ ਸਪੱਸ਼ਟ ਕੀਤਾ ਕਿ ਕਬੱਡੀ ਕੱਪ ਦੌਰਾਨ ਸੱਟੇਬਾਜ਼ੀ ਨੂੰ ਰੋਕਣ ਲਈ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ।
ਮੀਟਿੰਗ ਦੌਰਾਨ ਮੁੱਖ ਤੌਰ 'ਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ , ਸਥਾਨਕ ਸਰਕਾਰਾਂ ਬਾਰੇ ਮੰਤਰੀ ਅਨਿਲ ਜੋਸ਼ੀ, ਸਿੱਖਿਆ ਮੰਤਰੀ ਸਿਕੰਦਰ ਸਿੰਘ ਮਲੂਕਾ, ਉਪ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਪੀ.ਐਸ.ਔਜਲਾ, ਅਸ਼ੋਕ ਗੁਪਤਾ ਸਕੱਤਰ ਸਪੋਰਟਸ, ਉਪ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਮਨਵੇਸ਼ ਸਿੰਘ ਸਿੱਧੂ ਤੇ ਅਜੈ ਮਹਾਜਨ ਤੇ ਖੇਡ ਵਿਭਾਗ ਦੇ ਡਾਇਰੈਕਟਰ ਸ਼ਿਵ ਦੁਲਾਰ ਸਿੰਘ ਢਿੱਲੋਂ ਹਾਜ਼ਰ ਸਨ।

No comments:
Post a Comment