ਸੁਪਰੀਮ ਕੋਰਟ ਦਾ ਐਸ.ਵਾਈ.ਐਲ 'ਤੇ ਫੈਸਲਾ---
ਅਮਨ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਰਾਸ਼ਟਰਪਤੀ ਰਾਜ ਲਗਾਇਆ ਜਾਵੇ -ਕੈਪਟਨ
ਬਾਦਲ , ਮੋਰਚੇ ਲਗਾਕੇ ਪੰਜਾਬ ਦੇ ਹਾਲਾਤ ਖਰਾਬ ਕਰ ਸਕਦਾ –ਕੈਪਟਨ
ਲੋਕਾਂ ਨੂੰ ਦੋ ਤਿਹਾਈ ਬਹੁਮਤ ਦੇਣ ਲਈ ਕੀਤਾ ਜਾਵੇਗਾ ਪ੍ਰੇਰਿਤ
ਕਾਂਗਰਸ ਸਰਕਾਰ ਬਣਨ 'ਤੇ ਪਾਣੀਆਂ ਬਾਰੇ ਦੁਬਾਰਾ ਬਿਲ ਪਾਸ ਕੀਤਾ ਜਾਵੇਗਾ
ਚੰਡੀਗੜ• 10 ਨਵੰਬਰ ( ਜੈ ਸਿੰਘ ਛਿੱਬਰ) : ਸਰਵਉਚ ਅਦਾਲਤ ਸੁਪਰੀਮ ਕੋਰਟ ਵਲੋਂ ਸਤਲੁੱਜ ਯਮਨਾ ਲਿੰਕ ਨਹਿਰ (ਐਸ.ਵਾਈ.ਐਲ) ਦੇ ਮੁੱਦੇ 'ਤੇ ਪੰਜਾਬ ਵਿਰੋਧੀ ਫੈਸਲਾ ਆਉਣ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਨੇ ਲੋਕ ਸਭਾ ਦੀ ਮੈਂਬਰੀ ਤੋਂ ਅਸਤੀਫਾ ਦੇ ਦਿੱਤਾ ਹੈ। ਇਸੀ ਤਰ•ਾਂ ਕਾਂਗਰਸ ਦੇ ਸਾਰੇ ਵਿਧਾਇਕਾਂ ਨੇ ਪਾਰਟੀ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੂੰ ਆਪਣੇ ਅਸਤੀਫੇ ਸੌਂਪ ਦਿੱਤੇ ਹਨ। ਵਿਧਾਇਕ ਦਲ ਦੇ ਆਗੂ ਚਰਨਜੀਤ ਸਿੰਘ ਚੰਨੀ ਸਾਰੇ ਵਿਧਾਇਕਾਂ ਦੇ ਅਸਤੀਫੇ ਵੀਰਵਾਰ ਨੂੰ ਵਿਧਾਨ ਸਭਾ ਦੇ ਸਪੀਕਰ ਨੂੰ ਅਸਤੀਫੇ ਸੌਂਪ ਦੇਣਗੇ।
ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਰਿਹਾਇਸ਼ 'ਤੇ ਪੱਤਰਕਾਰਾ ਨਾਲ ਗੱਲਬਾਤ ਕਰਦਿਆਂ ਕਿਹਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ 'ਤੇ ਕਾਨੂੰਨੀ ਲੜਾਈ ਲੜਨ 'ਚ ਫੇਲ• ਹੋਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਸ੍ਰ ਬਾਦਲ ਪੰਜਾਬ ਦੇ ਹਾਲਾਤ ਖਰਾਬ ਕਰਵਾ ਸਕਦੇ ਹਨ, ਕਿਉਂਕਿ ਬਾਦਲ ਮੋਰਚੇ ਲਾਉਣ ਦੇ ਆਦੀ ਹਨ। ਇਸ ਲਈ ਸਰਕਾਰ ਭੰਗ ਕਰਕੇ ਪੰਜਾਬ 'ਚ ਰਾਸ਼ਟਰਪਤੀ ਰਾਜ ਲਾਗੂ ਕਰ ਦੇਣਾ ਚਾਹੀਦਾ ਹੈ। ਕੈਪਟਨ ਨੇ ਕਿਹਾ ਕਿ 1978 'ਚ ਬਾਦਲ ਨੇ ਹਰਿਆਣਾ ਦੇ ਮੁੱਖ ਮੰਤਰੀ ਦੇਵੀ ਲਾਲ ਨਾਲ ਐਸ.ਵਾਈ.ਐਲ ਨਹਿਰ ਬਨਾਉਣ ਦਾ ਸਮਝੌਤਾ ਕੀਤਾ ਸੀ ਅਤੇ ਹਰਿਆਣਾ ਸਰਕਾਰ ਤੋਂ ਦੋ ਕਰੋੜ ਰੁਪਏ ਐਡਵਾਂਸ ਵਿੱਚ ਵਸੂਲ ਕੀਤੇ ਸਨ। ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵਲੋਂ ਕਪੂਰੀ ਵਿਖੇ ਨਹਿਰ ਨਿਰਮਾਣ ਲਈ ਟੱਕ ਲਾਉਣ ਦੇ ਮੌਕੇ'ਤੇ ਹਾਜਰ ਹੋਣ ਦੀ ਗੱਲ ਸਵੀਕਾਰ ਕਰਦਿਆਂ ਕਿਹਾ ਕਿ ਉਹ 1981 ਵਿੱਚ (ਕੈਪਟਨ) ਪ੍ਰਧਾਨ ਮੰਤਰੀ ਦੀ ਆਮਦ 'ਤੇ ਮੈਂਬਰ ਪਾਰਲੀਮੈਂਟ ਹੋਣ ਦੀ ਹੈਸ਼ੀਅਤ ਵਿੱਚ ਗਏ ਸਨ। ਜਦੋਂਕਿ ਪਰਕਾਸ਼ ਸਿੰਘ ਬਾਦਲ ਨੇ ਤਾਂ ਤਿੰਨ ਸਾਲ ਪਹਿਲਾਂ ਯਾਨੀ 1978 ਵਿੱਚ ਹਰਿਆਣਾ ਸਰਕਾਰ ਨਾਲ ਐਸ.ਵਾਈ.ਐਲ ਨਹਿਰ ਬਾਰੇ ਸਮਝੌਤਾ ਕਰ ਲਿਆ ਸੀ। ਕੈਪਟਨ ਨੇ ਕਿਹਾ ਕਿ ਹਰਿਆਣਾ ਰਾਇਪੇਰੀਅਨ ਸਟੇਟ ਨਹੀਂ ਹੈ, ਹਰਿਆਣਾ ਕੋਲ• 80 ਲੱਖ ਹੇਕਟੇਅਰ ਜ਼ਮੀਨ ਹੈ ਤੇ 12 ਐਮਏਐਫ ਪਾਣੀ ਮਿਲ ਰਿਹਾ ਹੈ। ਜਦੋਂ ਕਿ ਪੰਜਾਬ ਦੀ 105 ਲੱਖ ਹੇਕਟੇਅਰ ਭੂਮੀ ਹੈ ਤੇ ਪੰਜਾਬ ਨੂੰ ਪਾਣੀ ਘੱਟ ਮਿਲ ਰਿਹਾ ਹੈ। ਉਹਨਾਂ ਕਿਹਾ ਕਿ ਹਰਿਆਣਾ ਨੂੰ ਯਮਨਾ ਨਹਿਰ ਤੋਂ ਪਾਣੀ ਵੀ ਮਿਲ ਰਿਹਾ ਹੈ, ਪਰ ਪੰਜਾਬ ਯਮਨਾ ਨਹਿਰ ਦੇ ਪਾਣੀ 'ਤੇ ਰਾਇਪੇਰੀਅਨ ਨਾ ਹੋਣ ਕਰਕੇ ਦਾਅਵਾ ਨਹੀਂ ਕਰ ਰਿਹਾ ਹੈ।
ਕੈਪਟਨ ਨੇ ਕਿਹਾ ਕਿ ਪਾਣੀਆ ਦੇ ਮੁੱਦੇ 'ਤੇ ਲੋਕਾਂ ਨੂੰ ਦੋ ਤਿਹਾਈ ਬਹੁਮਤ ਦੇਣ ਲਈ ਪ੍ਰੇਰਿਤ ਕਰੇਗੀ ਤਾਂ ਜੋ ਵਿਧਾਨ ਸਭਾ ਵਿੱਚ ਫਿਰ ਤੋਂ ਸਰਕਾਰ ਸੰਵਿਧਾਨ ਅਨੁਸਾਰ ਕਾਨੂੰਨ ਪਾਸ ਕਰ ਸਕੇ। ਕੈਪਟਨ ਕਿਹਾ ਕਿ ਕਾਂਗਰਸ ਵਿਧਾਨ ਸਭਾ ਦੀਆਂ ਚੋਣਾਂ ਲਈ ਤਿਆਰ ਹੈ ਅਤੇ ਚੋਣ ਕਮਿਸ਼ਨਰ ਨੂੰ ਦਸੰਬਰ ਵਿੱਚ ਚੋਣਾਂ ਕਰਵਾ ਦੇਣੀਆਂ ਚਾਹੀਦੀਆਂ ਹਨ। ਪਾਰਟੀ ਦੇ ਦੂਸਰੇ ਲੋਕ ਸਭਾ ਮੈਂਬਰਾਂ ਵਲੋਂ ਅਸਤੀਫਾ ਦੇਣ ਦੇ ਸਵਾਲ 'ਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਾਰਟੀ ਪ੍ਰਧਾਨ ਹੋਣ ਦੇ ਨਾਤੇ ਉਹਨਾਂ ਅਪਣਾ ਅਸਤੀਫਾ ਦੇ ਦਿੱਤਾ ਹੈ, ਪਾਰਟੀ ਦਾ ਆਪਣਾ ਪੱਖ ਰੱਖਣ ਲਈ ਲੋਕ ਸਭਾ ਵਿੱਚ ਕੁੱਝ ਮੈਂਬਰਾਂ ਦੀ ਵੀ ਜਰੂਰਤ ਹੈ। ਕੈਪਟਨ ਨੇ ਕਿਹਾ ਕਿ ਉਹਨਾਂ ਖੁਦ ਆਪਣਾ ਅਸਤੀਫਾ ਲੋਕ ਸਭਾ ਦੇ ਸਪੀਕਰ ਨੂੰ ਭੇਜ ਦਿੱਤਾ ਹੈ ਅਤੇ ਸਾਰੇ ਵਿਧਾਇਕਾਂ ਨੇ ਵੀ ਆਪਣਾ ਅਸਤੀਫਾ ਦੇ ਦਿੱਤਾ ਹੈ, ਜੇਕਰ ਸਪੀਕਰ ਵਲੋਂ ਉਹਨਾਂ ਨੂੰ ਬੁਲਾਉਣਗੇ ਤਾਂ ਉਹ ਜਰੂਰ ਜਾਣਗੇ। ਇਸ ਮੌਕੇ 'ਤੇ ਮੈਂਬਰ ਪਾਰਲੀਮੈਂਟ ਪਰਨੀਤ ਕੌਰ ਤੇ ਵਿਧਾਇਕ ਕੇਵਲ ਸਿੰਘ ਢਿਲੋਂ ਵੀ ਹਾਜ਼ਰ ਸਨ।

No comments:
Post a Comment