ਕਿਸਾਨਾਂ ਨੂੰ ਪੰਜ ਏਕੜ ਤੱਕ ਮਿਲੇ ਅਫੀਮ ਦੀ ਖੇਤੀ ਕਰਨ ਦੀ ਖੁੱਲ
ਚੰਡੀਗੜ 13 ਮਈ ( ਜੈ ਸਿੰਘ ਛਿੱਬਰ) : ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸਰਕਾਰ ਜਿਥੇ ਪੰਜਾਬ 'ਚ ਨਸ਼ਾ ਖਤਮ ਕਰਨ ਦੇ ਉਪਰਾਲੇ ਕਰ ਰਹੀ ਹੈ, ਉਥੇ ਤ੍ਰਿਣਮੂਲ ਕਾਂਗਰਸ ਦੇ ਪ੍ਰਧਾਨ ਜਗਮੀਤ ਸਿੰਘ ਬਰਾੜ ਨੇ ਡਰੱਗ ਤਸਕਰੀ 'ਤੇ ਨਕੇਲ ਪਾਉਣ ਲਈ ਪੰਜਾਬ ਵਿੱਚ ਪੰਜ ਏਕੜ ਤੱਕ ਕਿਸਾਨਾਂ ਨੂੰ ਅਫੀਮ ਦੀ ਖੇਤੀ ਕਰਨ ਦੀ ਪ੍ਰਵਾਨਗੀ ਦੇਣ ਦੀ ਮੰਗ ਕਰਕੇ ਨਵੀਂ ਬਹਿਸ ਛੇੜ ਦਿੱਤੀ ਹੈ। ਇਸਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਪਟਿਆਲਾ ਤੋਂ ਸਾਂਸਦ ਧਰਮਵੀਰ ਗਾਂਧੀ ਵੀ ਨੌਜਵਾਨੀ ਨੂੰ ਬਚਾਉਣ ਲਈ ਰਵਾਇਤੀ ਨਸ਼ੇ ਅਫੀਮ, ਭੁੱਕੀ ਪੋਸਤ ਦੀ ਸਪਲਾਈ ਕਰਨ ਦੀ ਮੰਗ ਕਰ ਚੁੱਕੇ ਹਨ।
ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਬਰਾੜ ਨੇ ਕਿਹਾ ਕਿ ਪਾਕਿਸਤਾਨ ਤੇ ਅਫਗਾਨੀਸਤਾਨ ਤੋਂ ਵੱਡੀ ਮਾਤਰਾ ਵਿੱਚ ਨਸ਼ਿਆਂ ਖਾਸਕਰਕੇ ਚਿੱਟੇ, ਕੁਕੀਨ ਤੇ ਸੁਮੈਕ ਦੀ ਤਸਕਰੀ ਕਰਨ ਦੀ ਰਿਪੋਰਟਾਂ ਮਿਲਦੀਆਂ ਹਨ, ਇਹਨਾਂ ਨਸ਼ਿਆਂ ਨੂੰ ਨਕੇਲ ਪਾਉਣ ਲਈ ਸੂਬੇ ਵਿੱਚ ਪੰਜ ਏਕੜ ਤੱਕ ਕਿਸਾਨਾਂ ਨੂੰ ਅਫੀਮ ਦੀ ਖੇਤੀ ਕਰਨ ਦੀ ਖੁੱਲ ਦੇਣੀ ਚਾਹੀਦੀ ਹੈ। ਬਰਾੜ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਸਿਫਤਾਂ ਦੇ ਪੁਲ ਬੰਨਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪਾਣੀਆਂ , ਐਸ.ਵਾਈ.ਐਲ ਦੇ ਮੁੱਦੇ 'ਤੇ ਵਧੀਆ ਸਟੈਂਡ ਲਿਆ ਹੈ। ਵੋਟਾਂ ਤੋਂ ਪਹਿਲਾਂ ਤੱਕ ਕੈਪਟਨ ਨੂੰ ਰਜਵਾੜਾਸ਼ਾਹੀ ਦੱਸਣ ਤੇ ਹੁਣ ਯੂ-ਟਰਨ ਲੈਣ ਦੇ ਸਵਾਲ 'ਤੇ ਜਵਾਬ ਵਿੱਚ ਕਿਹਾ ਕਿ ਕੈਪਟਨ 'ਚ ਮੁੱਖ ਮੰਤਰੀ ਬਣਨ ਤੋਂ ਬਾਅਦ ਕਾਫੀ ਤਬਦੀਲੀ ਆਈ ਹੈ ਉਹ ਪਾਣੀਆਂ ਦੇ ਮੁੱਦੇ 'ਤੇ ਪੰਜਾਬ ਹਿੱਤ ਦੀ ਗੱਲ ਕਰ ਰਹੇ ਹਨ।
ਬਰਾੜ ਨੇ ਕਿਹਾ ਕਿ ਆਪ ਦੀ ਵਾਗਡੋਰ ਸੰਭਾਲਣਾ ਸਾਂਸਦ ਭਗਵੰਤ ਮਾਨ ਦੇ ਵੱਸ ਦੀ ਗੱਲ ਨਹੀਂ ਹੈ। ਉਹਨਾਂ ਦੱਸਿਆਂ ਕਿ ਆਪ ਦੀ ਕੌਮੀ ਲੀਡਰਸ਼ਿਪ ਖਾਸਕਰਕੇ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਦੇ ਮੁੱਦਿਆਂ, ਪੰਜਾਬ ਦੀ ਜਮੀਨੀ ਹਕੀਕਤ ਬਾਰੇ ਕੋਈ ਸਮਝ ਨਹੀਂ ਹੈ। ਉਹਨਾਂ ਕਿਹਾ ਕਿ ਐਚ.ਐਸ ਫੁਲਕਾ, ਸੁਖਪਾਲ ਖੈਹਰਾ, ਕੰਵਰ ਸੰਧੂ ਨੂੰ ਆਮ ਆਦਮੀ ਪਾਰਟੀ ਦਾ ਪ੍ਰਧਾਨ ਬਣਾਇਆ ਜਾਣਾ ਚਾਹੀਦਾ ਸੀ।
ਉਹਨਾਂ ਕਿਹਾ ਕਿ ਆਗਾਮੀ ਮਿਊੰਸਪਲ ਕਮੇਟੀਆਂ ਦੀ ਚੋਣਾਂ ਵਿੱਚ ਤ੍ਰਿਣਮੂਲ ਕਾਂਗਰਸ ਪਾਰਟੀ ਵਲੋਂ ਆਪਣੇ ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰੇ ਜਾਣਗੇ। ਨਿਗਮ ਚੋਣਾਂ ਨੂੰ ਲੈ ਕੇ ਪਾਰਟੀ ਵਲੋਂ ਪੰਜ ਮੈਂਬਰੀ ਕਮੇਟੀ ਗਠਿਤ ਕੀਤੀ ਗਈ ਹੈ।

No comments:
Post a Comment