ਕੈਪਟਨ ਸਰਕਾਰ ਦਾ ਨਵਾਂ ਪੈੰਤੜਾ....
ਸਰਕਾਰ ਬਾਦਲ ਦੇ ਜੇਲ੍ਹ ਜੀਵਨ ਦਾ ਰਿਕਾਰਡ ਇਕੱਠਾ ਕਰਨ ਲੱਗੀ

ਜੈ ਸਿੰਘ ਛਿੱਬਰ,
ਚੰਡੀਗੜ੍ਹ
ਅਕਾਲੀ ਆਗੂਆਂ ਖਾਸ ਕਰਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਘੇਰਨ ਲਈ ਅਤੇ ਉਨ੍ਹਾਂ ਵਲੋਂ ਕੱਟੀ ਗਈ ਜੇਲ੍ਹ ਦਾ ਸੱਚ ਸਾਹਮਣੇ ਲਿਆਉਣ ਲਈ ਪੰਜਾਬ ਸਰਕਾਰ ਸਾਰੇ ਜੇਲਾਂ ਵਿੱਚੋਂ ਰਿਕਾਰਡ ਇਕੱਠਾ ਕਰ ਰਹੀ ਹੈ। ਇਥੇ ਦੱਸਣਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਕਸਰ ਕਾਂਗਰਸ, ਕੈਪਟਨ ਸਰਕਾਰ 'ਤੇ ਹਮਲਾ ਕਰਦਿਆਂ ਜੇਲ੍ਹ ਵਿੱਚ ਨਾ ਜਾਣ ਦਾ ਡਰ ਅਤੇ ਅਾਪਣੇ ਜੀਵਨ ਵਿੱਚ 17 ਸਾਲ ਜੇਲ੍ਹ ਕੱਟਣ ਦੀ ਗੱਲ ਕਰਦੇ ਹਨ। ਸਾਬਕਾ ਮੁੱਖ ਮੰਤਰੀ ਦੇ ਜੇਲ ਜ਼ਿੰਦਗੀ ਦਾ ਸੱਚ ਜਾਨਣ ਲਈ ਪੰਜਾਬ ਸਰਕਾਰ ਦੇ ਜੇਲ੍ਹ ਵਿਭਾਗ ਨੇ ਪੰਜਾਬ ਅਤੇ ਦੂਸਰੇ ਰਾਜਾਂ ਦੀਆਂ ਜੇਲ੍ਹਾਂ ਤੋਂ ਜਾਣਕਾਰੀ ਮੰਗੀ ਹੈ । ਸੂਤਰ ਦੱਸਦੇ ਹਨ ਕਿ ਪ੍ਰਕਾਸ਼ ਸਿੰਘ ਬਾਦਲ ਵਲੋਂ ਆਪਣੇ ਸਮੁੱਚੇ ਸਿਆਸੀ ਜੀਵਨ ਦੌਰਾਨ ਲੱਗਪੱਗ ਸਾਢੇ ਚਾਰ ਸਾਲ ਜੇਲ੍ਹ ਕੱਟਣ ਦਾ ਰਿਕਾਰਡ ਸਰਕਾਰ ਨੂੰ ਮਿਲਿਆ ਹੈ। ਇਸ ਜੇਲ੍ਹ ਜੀਵਨ ਵਿੱਚ ਸਮੇਂ ਦੀਆਂ ਸਰਕਾਰਾਂ ਵੱਲੋਂ ਵਿਸ਼ਰਾਮ ਘਰਾਂ ਵਿੱਚ ਕੱਟੀ ਜੇਲ੍ਹ ਵੀ ਸ਼ਾਮਲ ਹੈ। ਪੰਜਾਬੀ ਸੂਬੇ, ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵਲੋਂ ਲਗਾਈ ਐਮਰਜੈਂਸੀ ਖਿਲਾਫ਼, ਸਤਲੁਜ ਲਿੰਕ ਨਹਿਰ (ਐੱਸ ਵਾਈ ਐਲ )ਦੇ ਖਿਲਾਫ ਕੀਤੇ ਸ਼ੰਘਰਸ਼ ਅਤੇ ਕੈਪਟਨ ਅਮਰਿੰਦਰ ਸਿੰਘ ਵਲੋਂ ਪਿਛਲੀ ਸਰਕਾਰ ਦੌਰਾਨ ਬਾਦਲ ਪਰਿਵਾਰ 'ਤੇ ਦਰਜ਼ ਕੀਤੇ ਮਾਮਲੇ ਵਿੱਚ ਜੇਲ੍ਹ ਗਏ ਸਨ।
ਸੂਤਰ ਦੱਸਦੇ ਹਨ ਕਿ ਕਾਂਗਰਸ ਪਾਰਟੀ ਦੇ ਸੀਨੀਅਰ ਆਗੂਆਂ ਦਾ ਮੰਨਣਾ ਹੈ ਕਿ ਬਾਦਲ ਪਰਿਵਾਰ ਨੂੰ ਪੰਥਕ ਮੁੱਦਿਆਂ ਤੇ ਘੇਰਕੇ ਸਿਆਸੀ ਤੌਰ 'ਤੇ ਕਮਜ਼ੋਰ ਕੀਤਾ ਜਾ ਸਕਦਾ ਹੈ। ਗੁਰੂ ਗਰੰਥ ਸਾਹਿਬ ਦੀ ਬੇਅਦਬੀ, ਬਹਿਬਲ ਕਲਾ, ਬਰਗਾੜੀ ਗੋਲੀ ਕਾਂਡ ਮਾਮਲੇ ਵਿੱਚ ਬਾਦਲ ਪਰਵਾਰ ਬੁਰੀ ਤਰ੍ਹਾਂ ਘਿਰਿਆ ਹੋਇਆ ਹੈ । ਟਕਸਾਲੀ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ, ਰਣਜੀਤ ਸਿੰਘ ਬ੍ਰਹਮਪੁਰਾ , ਸੇਵਾ ਸਿੰਘ ਸੇਖਵਾਂ, ਰਤਨ ਸਿੰਘ ਅਜਨਾਲਾ, ਰਵਿੰਦਰ ਸਿੰਘ ਬ੍ਰਹਮਪੁਰਾ ਸਮੇਤ ਕਈ ਆਗੂ ਪਹਿਲਾਂ ਹੀ ਬਗ਼ਾਵਤ ਕਰ ਚੁੱਕੇ ਹਨ। ਇਸ ਤੋਂ ਇਲਾਵਾ ਬਰਗਾੜੀ 'ਚ ਲੱਗੇ ਮੋਰਚੇ ਨੇ ਅਕਾਲੀ ਦਲ ਲਈ ਪਰੇਸ਼ਾਨੀ ਤੇ ਪੰਜਾਬ ਸਰਕਾਰ ਦੀ ਚਿੰਤਾ ਵਧਾਈ ਹੋਈ ਹੈ।
ਹੁਣ ਸਰਕਾਰ ਨੇ ਸਾਬਕਾ ਮੁੱਖ ਮੰਤਰੀ ਵਲੋਂ ਕੱਟੀ ਗਈ ਜੇਲ੍ਹ ਦਾ ਅਸਲ ਸੱਚ ਸਾਹਮਣੇ ਲਿਆਉਣ ਲਈ ਅਤੇ ਝੂਠ ਦਾ ਪਰਦਾਫਾਸ਼ ਕਰਨ ਲਈ ਅਜਿਹਾ ਕਦਮ ਚੁੱਕਿਆ ਹੈ ਤਾਂ ਕਿ ਲੋਕਾਂ ਨੂੰ ਹਕੀਕਤ ਪਤਾ ਲੱਗ ਸਕੇ। ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਦੀ ਪੁਸ਼ਟੀ ਕੀਤੀ ਹੈ।

No comments:
Post a Comment