ਛਤੀਸਗੜ੍ਹ, ਮੱਧ ਪ੍ਰਦੇਸ਼ ਤੇ ਰਾਜਸਥਾਨ 'ਚ
ਅੱਜ ਕਰਨਗੇ 15 ਦਿਨਾਂ ਦੀ ਚੋਣ ਪ੍ਰਚਾਰ ਮੁਹਿੰਮ ਦਾ ਆਗਾਜ਼
ਛਤੀਸਗੜ੍ਹ ਵਿੱਚ ਪਹਿਲੇ ਦਿਨ ਕਰਨਗੇ ਛੇ ਰੈਲੀਆਂ
ਮੱਧ ਪ੍ਰਦੇਸ਼ ਤੇ ਰਾਜਸਥਾਨ ਵਿੱਚ 6-6 ਦਿਨ ਕਰਨਗੇ ਚੋਣ ਪ੍ਰਚਾਰ
ਜੈ ਸਿੰਘ ਛਿੱਬਰ

ਚੰਡੀਗੜ੍ਹ
ਇਕ ਪਾਸੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਤਰੀ ਮੰਡਲ ਵਿਚ ਬਦਲਾਅ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਦਾ ਵਿਭਾਗ ਬਦਲਣ ਲਈ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਹੈ, ਦੂਸਰੇ ਪਾਸੇ ਕਾਂਗਰਸ ਹਾਈਕਮਾਨ ਨੇ ਨਵਜੋਤ ਸਿੱਧੂ ਦਾ ਕੱਦ ਹੋਰ ਉੱਚਾ ਕਰਦਿਆਂ ਤਿੰਨ ਰਾਜਾਂ ਵਿਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਸਟਾਰ ਪ੍ਰਚਾਰਕ ਦੇ ਰੂਪ ਵਿਚ ਉਤਾਰਨ ਦਾ ਫੈਸਲਾ ਕਰ ਲਿਆ ਹੈ।
ਕਾਂਗਰਸ ਸੂਤਰ ਦੱਸਦੇ ਹਨ ਕਿ ਨਵਜੋਤ ਸਿੱਧੂ ਕਾਂਗਰਸ ਦੇ ਇਕ ਮਾਤਰ ਅਜਿਹੇ ਆਗੂ ਵਜੋਂ ਉਭਰੇ ਹਨ ਜਿਨ੍ਹਾਂ ਦੀ
ਤਿੰਨ ਰਾਜਾਂ ਵਿਚ ਹੋ ਰਹੀਆਂ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਦੇ ਕੌਮੀ ਆਗੂਆਂ ਤੋਂ ਵੀ ਵੱਧ ਮੰਗ ਹੈ। ਅਤਿ ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਿਆ ਹੈ ਕਿ ਤਿੰਨ ਰਾਜਾਂ ਛਤੀਸਗੜ੍ਹ, ਮੱਧ ਪ੍ਰਦੇਸ਼ ਤੇ ਰਾਜਸਥਾਨ ਦੇ ਸੂਬਾਈ ਲੀਡਰਸ਼ਿਪ ਅਤੇ ਕਾਂਗਰਸੀ ਆਗੂਆਂ ਵਲੋਂ ਪਾਰਟੀ ਹਾਈਕਮਾਨ ਨੂੰ ਸਪਸ਼ਟ ਕਹਿ ਦਿੱਤਾ ਹੈ ਕਿ ਕਿਸੇ ਹੋਰ ਆਗੂ ਨੂੰ ਭੇਜੋ ਜਾਂ ਨਾ ਪਰ ਕ੍ਰਿਕਟਰ ਤੋਂ ਸਿਆਸਤਦਾਨ ਬਣੇ ਨਵਜੋਤ ਸਿੱਧੂ ਨੂੰ ਹਰ ਹਾਲਤ ਵਿਚ ਚੋਣ ਪ੍ਰਚਾਰ ਲਈ ਭੇਜਿਆ ਜਾਵੇ। ਇਥੇ ਦੱਸਣਾ ਬਣਦਾ ਹੈ ਕਿ ਨਵਜੋਤ ਸਿੱਧੂ ਦੀ ਅੰਗਰੇਜੀ, ਪੰਜਾਬੀ ਅਤੇ ਹਿੰਦੀ ਭਾਸ਼ਾਂ 'ਤੇ ਪੂਰੀ ਪਕੜ ਹੈ ਅਤੇ ਉਨ੍ਹਾਂ 'ਚ ਭੀੜ ਇਕੱਤਰ ਕਰਨ ਦੀ ਸਮਰੱਥਾ ਹੈ। ਕਾਂਗਰਸ ਪਾਰਟੀ ਉਨ੍ਹਾਂ ਦੀ ਸ਼ਕਤੀ ਦਾ ਆਗਾਮੀ ਚੋਣਾਂ ਵਿਚ ਪੂਰਾ ਲਾਭ ਉਠਾਉਣਾ ਚਾਹੁੰਦੀ ਹੈ।
ਜਾਣਕਾਰੀ ਮੁਤਾਬਕ ਨਵਜੋਤ ਸਿੱਧੂ ਅੱਜ (16 ਨਵੰਬਰ) ਛਤੀਸਗੜ੍ਹ ਤੋਂ ਆਪਣੀ ਚੋਣ ਪ੍ਰਚਾਰ ਮੁਹਿੰਮ ਦਾ ਆਗਾਜ਼ ਕਰਨਗੇ। ਇਥੇ ਸਿੱਧੂ ਦੀਆਂ ਇਕ ਦਿਨ ਵਿਚ ਪੰਜ ਰੈਲੀਆਂ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਦੱਸਿਆਂ ਜਾਂਦਾ ਹੈ ਕਿ ਸਿੱਧੂ ਤਿੰਨ ਸੂਬਿਆਂ ਵਿਚ 15 ਦਿਨ ਚੋਣ ਪ੍ਰਚਾਰ ਕਰਨਗੇ।
ਕਾਂਗਰਸ ਦੇ ਸੀਨੀਅਰ ਕਾਂਗਰਸੀ ਆਗੂਆਂ ਅਹਿਮਦ ਪਟੇਲ ਤੇ ਅਸ਼ੋਕ ਗਹਿਲੋਤ ਵੱਲੋਂ ਤੈਅ ਕੀਤੇ ਪ੍ਰੋਗਰਾਮ ਅਨੁਸਾਰ ਸਿੱਧੂ ਛਤੀਸਗੜ੍ਹ ਵਿੱਚ ਤਿੰਨ ਦਿਨ ਅਤੇ ਮੱਧ ਪ੍ਰਦੇਸ਼ ਤੇ ਰਾਜਸਥਾਨ ਵਿੱਚ 6-6 ਦਿਨ ਪ੍ਰਚਾਰ ਕਰਨਗੇ। ਸੂਤਰ ਦੱਸਦੇ ਹਨ ਕਿ ਰਾਜਸਥਾਨ ਵਿਚ ਤਾਂ ਸਿੱਧੂ ਦੀ ਸੱਭਤੋਂ ਵੱਧ ਮੰਗ ਹੈ। ਰਾਜਸਥਾਨ ਕਾਂਗਰਸ ਕਮੇਟੀ ਨੇ ਸਿੱਧੂ ਨੂੰ ਸਟਾਰ ਪ੍ਰਚਾਰਕ ਵਜੋਂ ਉਤਾਰਨ ਦੀ ਮੰਗ ਕੀਤੀ ਹੈ। ਕੱਲ 16 ਨਵੰਬਰ ਨੂੰ ਨਵਜੋਤ ਸਿੰਘ ਸਿੱਧੂ ਛਤੀਸਗੜ੍ਹ ਵਿੱਚ ਰਾਏਗੜ੍ਹ, ਕੋਰਬਾ, ਬਿਲਾਸਪੁਰ, ਪਾਟਨ, ਆਰੰਗ ਤੇ ਰਾਏਪੁਰ ਵਿਖੇ ਚੋਣ ਪ੍ਰਚਾਰ ਕਰਨਗੇ।
ਬਾਕਸ---
ਭਾਜਪਾ ਨੇ ਕਰਵਾਈਆਂ ਸਨ ਸਿੱਧੂ ਤੋਂ 100 ਰੈਲੀਆਂ
ਭਾਜਪਾ ਦਾ ਪੱਲਾ ਛੱਡ ਕਾਂਗਰਸ ਦਾ ਹੱਥ ਫੜਨ ਵਾਲੇ ਸਿੱਧੂ ਅਕਸਰ ਕਹਿੰਦੇ ਹਨ ਕਿ ਭਾਜਪਾ ਹਾਈਕਮਾਨ ਨੇ ਲੋਕ ਸਭਾ ਚੋਣਾਂ ਦੌਰਾਨ ਉਸਤੋਂ 100 ਤੋਂ ਵੱਧ ਰੈਲੀਆਂ ਕਰਵਾਈਆ। ਭਾਜਪਾ ਵਲੋਂ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਟਿਕਟ ਨਾ ਦੇਣ ਦੇ ਰੋਸ ਵਜੋਂ ਉਨ੍ਹਾਂ ਭਾਜਪਾ ਦਾ ਪੱਲਾ ਛੱਡ ਦਿੱਤਾ ਸੀ। ਹਾਲਾਂਕਿ ਕੇਂਦਰ ਵਿਚ ਨਰਿੰਦਰ ਮੋਦੀ ਦੀ ਅਗਵਾਈ ਹੇਠ ਸਰਕਾਰ ਬਣਨ ਤੋਂ ਬਾਅਦ ਸਿੱਧੂ ਨੂੰ ਰਾਜ ਸਭਾ ਦਾ ਮੈਂਬਰ ਬਣਾਇਆ ਗਿਆ ਸੀ, ਪਰ ਉਨ੍ਹਾਂ ਨੇ ਰਾਜ ਸਭਾ ਦੇ ਸਭਾਪਤੀ ਨੂੰ ਆਪਣਾ ਅਸਤੀਫ਼ਾ ਦੇ ਕੇ ਕਾਂਗਰਸ ਦਾ ਹੱਥ ਫੜ੍ਹ ਲਿਆ ਸੀ। ਸਿੱਧੂ ਅਕਸਰ ਬਾਦਲ ਪਰਿਵਾਰ 'ਤੇ “ ਮੌਕਾ ਨਿਕਲ ਗਿਆ ਅਬ ਪਹਿਚਾਨਤੇ ਨਹੀਂ” ਦੇ ਦੋਸ਼ ਲਾਉਂਦੇ ਰਹਿੰਦੇ ਹਨ। ਸਿੱਧੂ ਨੇ ਭਾਜਪਾ ਲਈ ਰੱਜਕੇ ਚੋਣ ਪ੍ਰਚਾਰ ਕੀਤਾ ਸੀ।

No comments:
Post a Comment