ਕੇਜਰੀਵਾਲ ਨੇ 29 ਨੂੰ ਮੀਟਿੰਗ ਬੁਲਾਈ. ਵਿਧਾਇਕ ਤੇ ਜਿਲ੍ਹਾ ਪ੍ਰਧਾਨ ਹੋਣਗੇ ਸ਼ਾਮਲ
ਜੈ ਸਿੰਘ ਛਿੱਬਰ,
ਚੰਡੀਗੜ੍ਹ : ਪੰਜਾਬ ਵਿਚ ਧੜੇਬੰਦੀ ਦਾ ਸ਼ਿਕਾਰ ਆਮ ਆਦਮੀ ਪਾਰਟੀ ਮੁੜ ਤੋਂ ਪੈਰ ਜਮਾਉਣ ਲਈ ਪਾਰਟੀ ਹਾਈਕਮਾਨ ਜਥੇਬੰਦਕ ਢਾਂਚੇ ਵਿਚ ਵੱਡਾ ਬਦਲਾਅ ਕਰਨ ਦੇ ਮੂਡ ਵਿਚ ਹੈ। ਪਾਰਟੀ ਦੇ ਅਹੁੱਦੇ ਲੈ ਕੇ ਕੰਮ ਨਾ ਕਰਨ ਵਾਲੇ ਆਗੂਆਂ ਨੂੰ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾਇਆ ਜਾ ਸਕਦਾ ਹੈ ਜਾਂ ਫਿਰ ਉਨ੍ਹਾਂ ਦੀ ਥਾਂ ਨਵੇਂ ਆਗੂਆਂ ਨੂੰ ਜਿੰਮੇਵਾਰੀ ਦਿੱਤੀ ਜਾ ਸਕਦੀ ਹੈ।
ਜਾਣਕਾਰੀ ਅਨੁਸਾਰ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਵਿਚ ਪਾਰਟੀ ਦੀਆਂ ਗਤੀਵਿਧੀਆਂ ਤੋਂ ਖੁਸ਼ ਨਹੀਂ ਹਨ। ਪਾਰਟੀ ਦੀ ਗਤੀਵਿਧੀਆਂ ਅਤੇ ਭਵਿੱਖ ਦੀਆਂ ਯੋਜਨਾਵਾਂ, ਲੋਕ ਸਭਾ ਚੋਣਾਂ ਵਿਚ ਪਾਰਟੀ ਦੀ ਹੋਈ ਹਾਰ 'ਤੇ ਮੰਥਨ ਕਰਨ ਲਈ ਕੇਜਰੀਵਾਲ ਨੇ 29 ਜੂਨ ਨੂੰ ਦਿੱਲੀ ਵਿਖੇ ਪੰਜਾਬ ਦੇ ਆਗੂਆਂ ਦੀ ਮੀਟਿੰਗ ਬੁਲਾਈ ਹੈ। ਮੀਟਿੰਗ ਵਿਚ ਪਾਰਟੀ ਦੇ ਪ੍ਰਧਾਨ, ਸਮੂਹ ਵਿਧਾਇਕਾਂ, ਜਿਲ੍ਹਾ ਪ੍ਰਧਾਨ, ਹਲਕਾ ਇੰਚਾਰਜ਼ ਅਤੇ ਲੋਕ ਸਭਾ ਦੀ ਚੋਣ ਲੜਨ ਵਾਲੇ ਉਮੀਦਵਾਰਾਂ ਨੂੰ ਬੁਲਾਇਆ ਗਿਆ ਹੈ। ਸੂਤਰ ਦੱਸਦੇ ਹਨ ਕਿ ਮੀਟਿੰਗ ਵਿਚ ਲੋਕ ਸਭਾ ਚੋਣਾਂ ਵਿਚ ਪਾਰਟੀ ਦੀ ਹਾਰ ਅਤੇ ਗੁੱਟਬਾਜ਼ੀ 'ਤੇ ਮੰਥਨ ਹੋਵੇਗਾ। ਇਸਤੋਂ ਬਾਅਦ ਪਾਰਟੀ ਦੇ ਜਥੇਬੰਦਕ ਢਾਂਚੇ ਵਿਚ ਬਦਲਾਅ ਕੀਤਾ ਜਾਵੇਗਾ।
ਲੋਕ ਸਭਾ ਚੋਣਾਂ ਤੋਂ ਬਾਅਦ ਪਾਰਟੀ ਵਲੋਂ ਚੰਡੀਗੜ੍ਹ ਵਿਖੇ ਤਿੰਨ ਮੀਟਿੰਗਾਂ ਕੀਤੀਆਂ ਗਈਆਂ ਸਨ। ਇਨ੍ਹਾਂ ਮੀਟਿੰਗਾਂ ਵਿਚ ਜ਼ਿਆਦਾਤਰ ਉਮੀਦਵਰਾਂ ਨੇ ਪਾਰਟੀ ਦੇ ਅਹੁੱਦੇਦਾਰਾਂ ਵਲੋਂ ਉਨ੍ਹਾਂ ਦਾ ਸਮਰਥਨ ਨਾ ਕਰਨ ਦਾ ਦੁੱਖ਼ੜਾ ਰੋਇਆ ਸੀ। ਇਥੋਂ ਤੱਕ ਕਿ ਪਾਰਟੀ ਦੇ ਕਈ ਵਿੰਗਾਂ ਦੇ ਮੁਖੀਆਂ ਦੀ ਕਾਰਗੁਜ਼ਾਰੀ 'ਤੇ ਵੀ ਸਵਾਲ ਖੜ੍ਹੇ ਕੀਤੇ ਗਏ ਸਨ, ਜਿਨ੍ਹਾਂ ਨੇ ਚੋਣਾਂ ਵਿਚ ਪਾਰਟੀ ਉਮੀਦਵਾਰਾਂ ਦੀ ਮੱਦਦ ਨਹੀਂ ਕੀਤੀ।
ਪਾਰਟੀ ਦੇ ਇਕ ਆਗੂ ਨੇ ਜਥੇਬੰਦਕ ਢਾਂਚੇ ਵਿਚ ਬਦਲਾਅ ਦੀਆਂ ਸੰਭਾਵਨਾਵਾਂ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਆਪ ਵਲੋਂ ਸ਼ੁਰੂ ਕੀਤੇ ਗਏ ਬਿਜਲੀ ਅੰਦੋਲਨ ਦੇ ਜ਼ਰੀਏ ਕ੍ਰਾਸ ਚੈੱਕ ਕੀਤਾ ਜਾ ਰਿਹਾ ਹੈ। ਜਿਹੜੇ ਆਗੂ, ਅਹੁੱਦੇਦਾਰ ਬਿਜਲੀ ਅੰਦੋਲਨ ਵਿਚ ਪਾਰਟੀ ਦਾ ਸਾਥ ਨਹੀਂ ਦੇਣਗੇ ਜਾਂ ਕੰਮ ਨਹੀਂ ਕਰਨਗੇ, ਉਨ੍ਹਾਂ ਦੀਆਂ ਫੀਤੀਆਂ ਉਤਾਰੀਆ ਜਾ ਸਕਦੀਆਂ ਹਨ। ਪਰ, ਇਹ ਪਾਰਟੀ ਮੁਖੀ ਅਰਵਿੰਦ ਕੇਜਰੀਵਾਲ ਵਲੋਂ ਲਏ ਗਏ ਫੈਸਲੇ 'ਤੇ ਨਿਰਭਰ ਹੋਵੇਗਾ ਕਿ ਉਹ ਗਤੀਵਿਧੀਆਂ ਤੇਜ਼ ਕਰਨ ਜਾਂ ਪੰਜਾਬ ਲੀਡਰਸ਼ਿਪ ਨੂੰ ਫੈਸਲੇ ਲੈਣ ਲਈ ਅਧਿਕਾਰ ਦੇਣਗੇ ਜਾਂ ਨਹੀਂ।
ਇਥੇ ਦੱਸਿਆ ਜਾਂਦਾ ਹੈ ਕਿ ਆਮ ਆਦਮੀ ਪਾਰਟੀ ਧੜੇਬੰਦੀ ਦਾ ਸ਼ਿਕਾਰ ਹੈ। ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਛੇ ਵਿਧਾਇਕਾਂ ਨੂੰ ਲੈ ਕੇ ਅਲੱਗ ਧੜ੍ਹਾ, ਪਾਰਟੀ ਬਣਾ ਚੁੱਕੇ ਹਨ। ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆਂ ਅਤੇ ਅਮਰਜੀਤ ਸਿੰਘ ਸੰਦੋਆਂ ਆਪ ਤੋਂ ਅਸਤੀਫ਼ਾ ਦੇ ਕੇ ਕਾਂਗਰਸ ਵਿਚ ਸ਼ਾਮਲ ਹੋ ਚੁੱਕੇ ਹਨ। ਜਦੋਂ ਕਿ ਦਾਖਾ ਤੋਂ ਵਿਧਾਇਕ ਐਚ.ਐਸ ਫੁਲਕਾ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਵਿਧਾਇਕ ਪਦ ਤੋਂ ਅਸਤੀਫਾ ਦਿੱਤਾ ਹੋਇਆ ਹੈ।

No comments:
Post a Comment