ਜੈ ਸਿੰਘ ਛਿੱਬਰ
ਚੰਡੀਗੜ੍ਹ : ਧੜੇਬੰਦੀ ਦਾ ਸ਼ਿਕਾਰ ਹੋਈ ਆਮ ਆਦਮੀ ਪਾਰਟੀ ਵਿਚ ਫਿਰ ਕਲੇਸ਼ ਸ਼ੁਰੂ ਹੋ ਗਿਆ ਹੈ। ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਆਹਮੋ ਸਾਹਮਣੇ ਹੋ ਗਏ ਹਨ। ਅਮਨ ਅਰੋੜਾ ਪਾਰਟੀ ਵਲੋਂ ਸ਼ੁਰੂ ਕੀਤੇ ਗਏ ਬਿਜਲੀ ਅੰਦੋਲਨ ਦਾ ਕੋਆਰਡੀਨੇਡਰ ਉਨ੍ਹਾਂ ਦੀ ਥਾਂ 'ਤੇ ਬਰਨਾਲਾ ਤੋਂ ਨੌਜਵਾਨ ਵਿਧਾਇਕ ਮੀਤ ਹੇਅਰ ਨੂੰ ਬਣਾਉਣ 'ਤੇ
ਖਫ਼ਾ ਹੋ ਗਏ ਹਨ। ਅਮਨ ਅਰੋੜਾ ਨੇ ਇਥੋਂ ਤੱਕ ਕਹਿ ਦਿੱਤਾ ਹੈ ਕਿ ਜੇਕਰ ਪਾਰਟੀ ਲਈ ਕੰਮ ਕਰਨ ਵਾਲੇ ਦਸ ਗਿਆਰਾਂ ਲੋਕ ਹੀ ਇਕੱਠੇ ਨਹੀਂ ਰਹਿ ਸਕਦੇ ਤਾਂ ਸਮਝੋ ਕਿ ਕੁੱਝ ਗਲਤ ਹੋ ਰਿਹਾ ਹੈ। ਅਰੋੜਾ ਦੇ ਇਸ ਬਿਆਨ ਨਾਲ ਸਪਸ਼ਟ ਹੁੰਦਾ ਹੈ ਕਿ ਪਾਰਟੀ ਦੇ ਅੰਦਰ ਵੱਡੀ ਪੱਧਰ 'ਤੇ ਮਤਭੇਦ ਚੱਲ ਰਿਹਾ ਹੈ।
ਮੰਗਲਵਾਰ ਨੂੰ ਪਾਰਟੀ ਦੇ ਵਿਧਾਇਕਾਂ ਦੀ ਬਿਜਲੀ ਅੰਦੋਲਨ ਦੀ ਰੂਪਾ ਰੇਖਾ ਬਣਾਉਣ ਬਾਰੇ ਹੋਈ ਮੀਟਿੰਗ ਵਿਚ ਅਮਨ ਅਰੋੜਾ ਨੂੰ ਬੁਲਾਇਆ ਤੱਕ ਨਹੀਂ ਗਿਆ। ਮੀਟਿੰਗ ਵਿਚ ਹਾਜ਼ਰ ਨਾ ਹੋਣ 'ਤੇ ਅਰੋੜਾ ਪਹਿਲਾਂ ਹੀ ਉਨ੍ਹਾਂ ਨੂੰ ਸੱਦਾ ਨਾ ਮਿਲਣ ਦੀ ਗੱਲ ਕਹਿ ਚੁੱਕੇ ਹਨ, ਪਰ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਇਸਨੂੰ ਕਮਿਉਨੀਕੇਸ਼ਨ ਗੈਬ ਦੱਸ ਰਹੇ ਹਨ।
ਸੂਤਰ ਦੱਸਦੇ ਹਨ ਕਿ ਪਾਰਟੀ ਆਗੂਆਂ ਵਿਚ ਪਹਿਲੇ ਕਤਾਰ ਦਾ ਆਗੂ ਬਣਨ ਦੀ ਦੌੜ ਲੱਗੀ ਹੋਈ ਹੈ। ਜਿਸ ਕਰਕੇ ਆਗੂਆਂ ਵਿਚ ਮਤਭੇਦ ਉਭਰ ਰਹੇ ਹਨ। ਦਿਲਚਸਪ ਗੱਲ ਹੈ ਕਿ ਪਿਛਲੇ ਕੁੱਝ ਦਿਨਾਂ ਤੋਂ ਅਮਨ ਅਰੋੜਾ ਨੇ ਖੁਦ ਨਿੱਜੀ ਤੌਰ 'ਤੇ ਮੀਡੀਆਂ ਨੂੰ ਬਿਆਨ ਭੇਜਣੇ ਸ਼ੁਰੂ ਕਰ ਦਿੱਤੇ ਹਨ, ਜਦੋਂ ਕਿ ਪਹਿਲਾਂ ਵੱਖ ਵੱਖ ਮੁੱਦਿਆਂ 'ਤੇ ਪਾਰਟੀ ਦੀ ਮੀਡੀਆਂ ਟੀਮ ਵਲੋਂ ਬਿਆਨ ਜਾਰੀ ਕੀਤੇ ਜਾਂਦੇ ਸਨ। ਅਰੋੜਾ ਵਲੋਂ ਅਲੱਗ ਤੋਂ ਗਤੀਵਿਧੀਆਂ, ਪ੍ਰੈਸ ਬਿਆਨ ਜਾਰੀ ਕਰਨ ਤੋਂ ਸਪਸ਼ਟ ਹੁੰਦਾ ਹੈ ਕਿ ਪਾਰਟੀ ਦੇ ਅੰਦਰ ਕਲੇਸ਼ ਕਾਫੀ ਹੱਦ ਤੱਕ ਵੱਧ ਗਿਆ ਹੈ।
ਅਮਨ ਅਰੋੜਾ ਦਾ ਕਹਿਣਾ ਹੈ ਕਿ ਪਾਰਟੀ ਦੇ ਅੰਦਰ ਸਭ ਕੁੱਝ ਠੀਕ ਹੈ, ਪਰ ਮੰਗਲਵਾਰ ਦੀ ਮੀਟਿੰਗ ਬਾਰੇ ਉਨ੍ਹਾਂ ਨੂੰ ਸੱਦਾ ਨਹੀਂ ਦਿੱਤਾ ਗਿਆ ਜਿਸ ਕਰਕੇ ਉਹ ਮੀਟਿੰਗ ਵਿਚ ਸ਼ਾਮਲ ਨਹੀਂ ਹੋਏ। ਅਰੋੜਾ ਦਾ ਕਹਿਣਾ ਹੈ ਕਿ ਹੁਣ ਪਾਰਟੀ ਲਈ ਕੰਮ ਕਰਨ ਵਾਲੇ ਦਸ ਬਾਰਾਂ ਵਿਅਕਤੀ (ਵਿਧਾਇਕ) ਰਹਿ ਗਏ ਹਨ, ਜੇਕਰ ਅਸੀਂ ਦਸ ਬਾਰਾਂ ਵਿਅਕਤੀਆਂ ਨੂੰ ਸੁਨੇਹੇ ਨਹੀਂ ਲਗਾ ਸਕਦੇ ਤਾਂ ਸਮਝੋ ਕਿ ਕੁੱਝ ਗਲਤ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਮੁੱਖ ਵਿਰੋਧੀ ਧਿਰ ਹੈ ਇਸ ਲਈ ਜ਼ਿੰਮੇਵਾਰੀ ਨਾਲ ਕੰਮ ਕਰਨਾ ਪਵੇਗਾ।
ਇਥੇ ਦੱਸਿਆ ਜਾਂਦਾ ਹੈ ਕਿ ਲੋਕ ਸਭਾ ਚੋਣਾਂ ਦੌਰਾਨ ਰੂਪਨਗਰ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆਂ ਅਤੇ ਸੁਖਪਾਲ ਸਿੰਘ ਖਹਿਰਾ ਧੜੇ ਨਾਲ ਚੱਲ ਰਹੇ ਮਾਨਸਾ ਤੋਂ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆਂ ਵੀ ਚੋਣਾਂ ਦੌਰਾਨ ਕਾਂਗਰਸ ਵਿਚ ਸ਼ਾਮਲ ਹੋ ਗਏ ਸਨ। ਜਦੋਂ ਕਿ ਵਿਰੋਧੀ ਧਿਰ ਦੇ ਅਹੁੱਦੇ ਤੋਂ ਹਟਾਏ ਜਾਣ ਤੋਂ ਬਾਅਦ ਸੁਖਪਾਲ ਸਿੰਘ ਖਹਿਰਾ ਨੇ ਪਾਰਟੀ ਖਿਲਾਫ਼ ਬਗਾਵਤ ਸ਼ੁਰੂ ਕਰਦਿਆਂ ਅਲੱਗ ਧੜਾਂ ਬਣਾ ਲਿਆ। ਖਹਿਰਾ ਦੀ ਅਗਵਾਈ ਹੇਠ ਅੱਧਾ ਦਰਜ਼ਨ ਵਿਧਾਇਕ ਬਾਗੀ ਹੋ ਚੁੱਕੇ ਹਨ। ਸੁਖਪਾਲ ਸਿੰਘ ਖਹਿਰਾ, ਦਾਖਾ ਤੋਂ ਵਿਧਾਇਕ ਐਚ.ਐਸ ਫੁਲਕਾ, ਜੈਤੋ ਤੋਂ ਵਿਧਾਇਕ ਮਾਸਟਰ ਬਲਦੇਵ ਸਿੰਘ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਵਿਧਾਇਕ ਪਦ ਤੋਂ ਅਸਤੀਫ਼ਾ ਦੇ ਚੁੱਕੇ ਹਨ। ਇਸ ਤਰ੍ਹਾਂ ਪਾਰਟੀ ਦੇ ਵਿਰੋਧੀ ਧਿਰ ਦੇ ਅਹੁੱਦੇ 'ਤੇ ਖਤਰੇ ਦੇ ਬੱਦਲ ਮੰਡਰਾ ਰਹੇ ਹਨ।

No comments:
Post a Comment