—
ਬੈਂਸ ਖਿਲਾਫ ਕੇਸ ਮੇਰੇ ਹੁਕਮਾਂ 'ਤੇ ਹੀ ਦਰਜ ਹੋਇਆ: ਮੁੱਖ ਮੰਤਰੀ
ਜੈ ਸਿੰਘ ਛਿੱਬਰ,
ਚੰਡੀਗੜ੍ਹ :
ਆਪਣਿਆਂ ਅਤੇ ਬਗਾਨਿਆਂ ਪ੍ਰਤੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਹਰੀ ਨੀਤੀ ਸਾਹਮਣੇ ਆ ਗਈ ਹੈ। ਲੋਕ ਮਨਾਂ ਵਿਚ ਕੈਪਟਨ ਅਮਰਿੰਦਰ ਸਿੰਘ ਬਾਰੇ ਇਹ ਧਾਰਨਾ ਬਣੀ ਹੋਈ ਹੈ ਕਿ ਉਹ (ਕੈਪਟਨ) ਬੇਬਾਕੀ ਨਾਲ ਗਲਤ ਨੂੰ ਗਲਤ ਕਹਿਣ ਦੀ ਜੁਅਰਤ ਰੱਖਦੇ ਹਨ। ਮੁੱਖ ਮੰਤਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਪਸ਼ਟ ਕੀਤਾ ਹੈ ਕਿ ਲੋਕ ਇਨਸਾਫ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਖਿਲਾਫ ਪੁਲਿਸ ਵੱਲੋਂ ਮੇਰੇ ਹੁਕਮਾਂ 'ਤੇ ਕੇਸ ਦਰਜ ਹੋਇਆ ਹੈ। ਮੁੱਖ ਮੰਤਰੀ ਦਾ ਕਹਿਣਾ ਹੈ ਕਿ ਬੈਂਸ ਵੱਲੋਂ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਨਾਲ ਦੁਰਵਿਵਹਾਰ ਵਾਲੀ ਵੀਡਿਓ ਖੁਦ ਦੇਖ ਕੇ ਉਨ੍ਹਾਂ ਨੇ ਹੀ ਇਸ ਮਾਮਲੇ ਵਿਚ ਕਾਰਵਾਈ ਕਰਨ ਲਈ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਸਨ।
ਪਰ ਸਵਾਲ ਪੈਦਾ ਹੁੰਦਾ ਹੈ ਕਿ ਜਦੋਂ ਕੈਪਟਨ ਸਰਕਾਰ ਦੇ ਆਪਣੇ ਵਜ਼ੀਰਾਂ ਵਲੋਂ ਸਰਕਾਰੀ ਅਧਿਕਾਰੀਆਂ, ਮੁਲਾਜ਼ਮਾਂ ਨਾਲ ਜਨਤਕ ਸਮਾਗਮਾਂ ਵਿਚ ਦੁਰਵਿਵਹਾਰ ਕਰਨ ਦੀਆਂ ਵੀਡੀਓ ਜਨਤਕ (ਵਾਇਰਲ) ਹੋਈਆਂ ਸਨ। ਉਦੋਂ ਕਾਨੂੰਨੀ ਕਾਰਵਾਈ ਕਿਉਂ ਅਮਲ ਵਿਚ ਨਹੀਂ ਲਿਆਂਦੀ ਗਈ ? ਇਥੇ ਦੱਸਣਾ ਬਣਦਾ ਹੈ ਕਿ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਵਲੋਂ ਇਕ ਸਮਾਗਮ ਦੌਰਾਨ ਨੀਂਹ ਪੱਥਰ ਰੱਖਣ ਦੀ ਰਸਮ ਵੇਲ੍ਹੇ ਇਕ ਮਹਿਲਾ ਪ੍ਰਿੰਸੀਪਲ ਅਧਿਆਪਕ ਦੀ ਝਾੜਝੰਬ ਕਰਨ ਦੀ ਵੀਡੀਓ ਖੂਬ ਵਾਇਰਲ ਹੋਈ ਸੀ। ਇਸੀ ਤਰ੍ਹਾਂ ਖੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਵਲੋਂ ਸਥਾਨਕ ਸਰਕਾਰਾਂ ਵਿਭਾਗ ਵਿਚ ਤਾਇਨਾਤ ਇਕ ਡੀ.ਐਸ.ਪੀ ਤੇ ਇਕ ਅਧਿਕਾਰੀ ਨਾਲ ਫੋਨ 'ਤੇ ਝਾੜਝੰਬ ਕਰਨ ਤੇ ਦੇਖ ਲੈਣ ਤੱਕ ਦੀ ਧਮਕੀ ਭਰੀ ਆਡਿਓ ਵਾਇਰਲ ਹੋਈ ਸੀ। ਇਸੀ ਤਰ੍ਹਾਂ ਭਾਰਤ ਭੂਸ਼ਨ ਆਸ਼ੂ ਵਲੋਂ ਇਕ ਸਮਾਗਮ ਦੌਰਾਨ ਜਿਲ੍ਹਾ ਸਿੱਖਿਆ ਅਧਿਕਾਰੀ, ਜੋ ਕਿ ਮਹਿਲਾ ਸਨ, ਦੀ ਵੀ ਜਨਤਕ ਸਮਾਗਮ ਵਿਚ ਝਾੜਝੰਬ ਕਰਨ ਦੀ ਵੀਡੀਓ ਵਾਇਰਲ ਹੋਈ ਸੀ। ਕੈਪਟਨ ਦੇ ਵਜ਼ੀਰਾਂ ਵਲੋਂ ਸਰਕਾਰੀ ਅਧਿਕਾਰੀਆਂ, ਮੁਲਾਜ਼ਮਾਂ ਨਾਲ ਕੀਤੇ ਗਏ ਦੁਰਵਿਵਹਾਰ ਬਾਰੇ ਵਿਰੋਧੀਆਂ ਪਾਰਟੀਆ ਨੇ ਦਬੀ ਅਵਾਜ਼ ਵਿਚ ਹੀ ਚੁੱਕਿਆ ਸੀ। ਹੁਣ ਸਵਾਲ ਪੈਦਾ ਹੁੰਦਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਵਜ਼ੀਰਾਂ ਖਿਲਾਫ਼ ਅਜਿਹੀ ਕਾਰਵਾਈ ਕਿਉਂ ਅਮਲ ਵਿਚ ਨਹੀਂ ਲਿਆਂਦੀ ? ਜਿਸਤੋਂ ਸਪਸ਼ਟ ਹੁੰਦਾ ਹੈ ਕਿ ਕਾਨੂੰਨ ਦਾ ਰਾਜ ਦੇਣ ਦਾ ਵਾਅਦਾ ਕਰਨ ਵਾਲੀ ਕੈਪਟਨ ਸਰਕਾਰ ਵਿਚ ਆਪਣਿਆਂ ਅਤੇ ਬੇਗਾਨਿਆਂ ਲਈ ਅਲੱਗ ਅਲੱਗ ਕਾਨੂੰਨ ਹੈ। ਕੈਪਟਨ ਦੇ ਇਸ ਫੈਸਲੇ ਨਾਲ ਰਾਜਸੀ ਵਿਰੋਧੀਆਂ ਨਾਲ ਬਦਲਾ ਲਊ ਭਾਵਨਾ ਨਾਲ ਕਾਰਵਾਈ ਕਰਨ ਦਾ ਸੁਨੇਹਾ ਲੋਕਾਂ ਵਿਚ ਜਾਵੇਗਾ।
ਹਾਲਾਂਕਿ ਕੈਪਟਨ ਅਮਰਿੰਦਰ ਸਿੰਘ ਨੇ ਅਧਿਕਾਰੀਆਂ ਨੂੰ ਵੀ ਹਦਾਇਤਾਂ ਦਿੱਤੀਆਂ ਕਿ ਉਹ ਆਮ ਲੋਕਾਂ ਅਤੇ ਚੁਣੇ ਹੋਏ ਨੁਮਾਇੰਦਿਆਂ ਦਾ ਪੂਰਾ ਸਤਿਕਾਰ ਕਰਨ। ਪਰ ਕੈਪਟਨ ਸਾਹਿਬ ਸ਼ਾਇਦ ਇਹ ਵੀ ਭੁੱਲ ਗਏ ਹਨ ਕਿ ਬਾਘਾ ਪੁਰਾਣਾ ਤੋਂ ਕਾਂਗਰਸੀ ਵਿਧਾਇਕ ਦਰਸ਼ਨ ਸਿੰਘ ਬਰਾੜ ਨਾਲ ਇਕ ਉਚ ਅਧਿਕਾਰੀ ਵਲੋਂ ਆਪਣੇ ਦਫ਼ਤਰ ਵਿਚ ਗਲਤ ਵਿਵਹਾਰ ਕੀਤਾ ਸੀ। ਇਸੀ ਤਰ੍ਹਾਂ ਕਈ ਹੋਰ ਵਿਧਾਇਕਾਂ ਨੇ ਵੀ ਸਰਕਾਰੀ ਅਧਿਕਾਰੀਆਂ ਵਲੋਂ ਵਿਧਾਇਕਾਂ ਨਾਲ ਸਹੀ ਢੰਗ ਨਾਲ ਪੇਸ਼ ਨਾ ਹੋਣ ਦੀਆਂ ਸ਼ਿਕਾਇਤਾਂ ਕੀਤੀਆਂ ਹਨ। ਅਖ਼ਬਾਰਾਂ ਦੀਆਂ ਸੁਰਖੀਆਂ ਬਣੀਆਂ ਖ਼ਬਰਾਂ ਤੇ ਜਨਤਕ ਹੋਈਆਂ ਵੀਡੀਓ 'ਤੇ ਹੁਣ ਤੱਕ ਕੋਈ ਕਾਨੂੰਨੀ ਤੇ ਵਿਭਾਗੀ ਕਾਰਵਾਈ ਨਹੀਂ ਕੀਤੀ ਗਈ ਅਤੇ ਨਾ ਹੀ ਕਿਸੀ ਮੁਲਾਜ਼ਮ ਸੰਗਠਨ ਨੇ ਆਪਣੇ ਅਧਿਕਾਰੀਆਂ, ਮੁਲਾਜ਼ਮਾਂ ਦੇ ਹੱਕ ਵਿਚ ਹਾਅ ਦਾ ਨਾਅਰਾ ਮਾਰਿਆ ਸੀ।

No comments:
Post a Comment